ਜੱਜ ਕਤਲ ਕਾਂਡ: ਹਾਈ ਕੋਰਟ ਵੱਲੋਂ ਸੀਬੀਆਈ ਦੀ ਝਾੜ-ਝੰਬ

0

ਰਾਂਚੀ, 22 ਅਕਤੂਬਰ

ਧਨਬਾੜ ਦੇ ਐਡੀਸ਼ਨਲ ਜ਼ਿਲ੍ਹਾ ਜੱਜ ਉਤਮ ਆਨੰਦ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਜਾਂਚ ’ਤੇ ਨਾਖੁਸ਼ੀ ਜ਼ਾਹਰ ਕਰਦਿਆਂ ਝਾਰਖੰਡ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੀਬੀਆਈ ਦੇ ਡਾਇਰੈਕਟਰ ਨੂੰ ਕੇਸ ਦੀ ਅਗਲੀ ਸੁਣਵਾਈ ਮੌਕੇ 29 ਅਕਤੂਬਰ ਨੂੰ ਅਦਾਲਤ ਅੱਗੇ ਪੇਸ਼ ਆਉਣ ਦਾ   ਆਦੇਸ਼ ਦਿੱਤਾ। ਚੀਫ ਜਸਟਿਸ ਰਵੀ ਰੰਜਨ ਅਤੇ ਜਸਟਿਸ ਸੁਜੀਤ ਨਾਰਾਇਣ ਦੇ ਬੈਂਚ ਨੇ ਸੀਬੀਆਈ ਵੱਲੋਂ ਵਿਸ਼ੇਸ਼ ਅਦਾਲਤ ਵਿੱਚ 20 ਅਕਤੂਬਰ ਨੂੰ ਦਾਇਰ ਕੀਤੀ ਚਾਰਜਸ਼ੀਟ ਨੂੰ ‘ਅਧੂਰੀ’ ਤੇ ‘ਖਾਮੀਆਂ ਭਰਪੂਰ’ ਕਰਾਰ ਦਿੱਤਾ। ਬੈਂਚ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਏਜੰਸੀ ਜੱਜ ਦੇ ਕਤਲ ਦੇ ਕਾਰਨਾਂ ਨੂੰ ਦੱਸਣ ਵਿੱਚ ਫੇਲ੍ਹ ਸਾਬਿਤ ਹੋਈ ਹੈ। ਸੀਬੀਆਈ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਨਾਕਾਮ ਰਹੀ। -ਆਈਏਐੱਨਐੱਸ 

Leave a Reply