ਦਾਊਂ ਕਬੱਡੀ ਕੱਪ ’ਤੇ ਮਨਾਣਾ ਦਾ ਕਬਜ਼ਾ

0

ਕਰਮਜੀਤ ਸਿੰਘ ਚਿੱਲਾ

ਐੱਸ.ਏ.ਐੱਸ.ਨਗਰੀ (ਮੁਹਾਲੀ), 21 ਅਕਤੂਬਰ

ਯੂਥ ਫ਼ਾਰ ਮੁਹਾਲੀ ਵੱਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਅਤੇ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ ਪਿੰਡ ਦਾਊਂ ਵਿੱਚ ਕਬੱਡੀ ਕੱਪ ਕਰਵਾਇਆ ਗਿਆ। ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲਾ, ਜਗਤਾਰ ਟੀਨਾ ਆਦਿ ਦੀ ਅਗਵਾਈ ਹੇਠ ਕਰਾਏ ਕਬੱਡੀ ਕੱਪ ਵਿੱਚ ਵੀਹ ਟੀਮਾਂ ਨੇ ਸ਼ਮੂਲੀਅਤ ਕੀਤੀ। ਫਾਈਨਲ ਦੇ ਗਹਿਗੱਚ ਮੁਕਾਬਲੇ ਵਿੱਚ ਮਨਾਣਾ ਦੀ ਟੀਮ ਨੇ ਢੋਡੇਮਾਜਰਾ ਨੂੰ ਹਰਾ ਕੇ ਕਬੱਡੀ ਕੱਪ ’ਤੇ ਕਬਜ਼ਾ ਕੀਤਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਸੋਹਾਣਾ, ਯੂਥ ਕਾਂਗਰਸ ਦੇ ਸੂਬਾਈ ਆਗੂ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ, ਸਾਬਕਾ ਮੇਅਰ ਕੁਲਵੰਤ ਸਿੰਘ ਦੇ ਸਪੁੱਤਰ ਅਤੇ ਮੁਹਾਲੀ ਦੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਸੋਨੀਆ ਮਾਨ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਸੁਖਵੰਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕੀਤੀ। ਜੇਤੂ ਟੀਮ ਨੂੰ 41 ਹਜ਼ਾਰ ਅਤੇ ਉੱਪ ਜੇਤੂ ਟੀਮ ਨੂੰ 31 ਹਜ਼ਾਰ ਦਾ ਨਕਦ ਇਨਾਮ ਦਿੱਤਾ ਗਿਆ। ਪ੍ਰਬੰਧਕਾਂ ਨੇ ਮਹਿਮਾਨਾਂ ਅਤੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ।

Leave a Reply