ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੇਂਦਰਾਂ ਨੂੰ ਜਿੰਦਰੇ ਲਾਏ

ਪ੍ਰਭੂ ਦਿਆਲ
ਸਿਰਸਾ, 16 ਦਸੰਬਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤੇ ਜਾਣ ਤੇ ਹੋਰ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਕੇਂਦਰਾਂ ਨੂੰ ਜਿੰਦਰੇ ਲਾ ਕੇ ਹੜਤਾਲ ਕੀਤੀ। ਹੜਤਾਲੀ ਵਰਕਰਾਂ ਨੇ ਮਿਨੀ ਸਕੱਤਰੇਤ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਏ। ਜਿੰਨਾ ਚਿਰ ਸਰਕਾਰੀ ਕਰਮਚਾਰੀ ਦਾ ਦਰਜਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਆਂਗਣਵਾੜੀ ਵਰਕਰਾਂ ਨੂੰ 24 ਹਜ਼ਾਰ ਤੇ ਹੈਲਪਰਾਂ ਨੂੰ 16 ਹਜ਼ਾਰ ਰੁਪਏ ਵੇਤਨ ਦਿੱਤਾ ਜਾਏ। ਅੰਦੋਲਨ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ‘ਤੇ ਦਰਜ ਸਾਰੇ ਕੇਸ ਵਾਪਸ ਲਏ ਜਾਣ। ਆਂਗਣਵਾੜੀ ਵਰਕਰਾਂ ਨੂੰ ਗਰਮੀ-ਸਰਦੀ ਦੀਆਂ ਛੁੱਟੀਆਂ ਤੋਂ ਇਲਾਵਾ ਵਰਦੀ, ਕੇਂਦਰਾਂ ਦਾ ਕਿਰਾਇਆ ਦਿੱਤਾ ਜਾਏ, ਮੀਟਿੰਗ ‘ਚ ਬੁਲਾਉਣ ‘ਤੇ ਟੀਏ ਡੀਏ ਦਿੱਤਾ ਜਾਏ, ਨਵੀਂ ਸਿੱਖਿਆ ਨੀਤੀ ਵਾਪਸ ਲਈ ਜਾਏ।

Leave a Reply