ਕਾਂਗਰਸ ਤੇ ਭਾਜਪਾ ਦਾ ਔਰਤਾਂ ਪ੍ਰਤੀ ਨਜ਼ਰੀਆ ਇੱਕੋ ਜਿਹਾ: ਮਾਇਆਵਤੀ

ਲਖਨਊ, 22 ਦਸੰਬਰ

ਭਾਜਪਾ ਤੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਬਸਪਾ ਸੁਪਰੀਮੋ ਮਾਇਆਵਤੀ ਨੇ ਅੱਜ ਕਿਹਾ ਕਿ ਦੋਵਾਂ ਪਾਰਟੀਆਂ ਦੀ ਮਹਿਲਾ ਸ਼ਕਤੀਕਰਨ ਦੇ ਮੁੱਦੇ ’ਤੇ ਧਾਰਨਾ ਇੱਕੋ ਜਿਹੀ ਹੈ ਅਤੇ ਇਨ੍ਹਾਂ ਦਾ ਜ਼ਿਆਦਾਤਰ ਰਵੱਈਆ ਦਿਖਾਵੇ ਵਾਲਾ ਹੀ ਰਿਹਾ ਹੈ। ਮਾਇਆਵਤੀ ਨੇ ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਔਰਤਾਂ ਨੂੰ ਲੁਭਾਉਣ ਲਈ ਦੋਵਾਂ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੌਰਾਨ ਇਹ ਜ਼ੁਬਾਨੀ ਹਮਲਾ ਕੀਤਾ ਹੈ। ਬਸਪਾ ਪ੍ਰਧਾਨ ਨੇ ਕਿਹਾ, ‘‘ਦੇਸ਼ ਦੀ ਅੱਧੀ ਆਬਾਦੀ ਔਰਤਾਂ ਦੀ ਹੈ, ਫਿਰ ਵੀ ਉਹ ਆਪਣੇ ਜ਼ਿਆਦਾਤਰ ਹੱਕਾਂ ਤੋਂ ਵਾਂਝੀ ਹੈ। ਡਾ. ਭੀਮਰਾਓ ਅੰਬੇਦਕਰ ਨੇ ਕਾਨੂੰਨੀ ਹੱਕ ਦਿਵਾ ਕੇ ਉਨ੍ਹਾਂ ਨੂੰ ਸਮਰੱਥ ਬਣਾਉਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਸੀ। ਹੁਣ ਬਸਪਾ ਉਨ੍ਹਾਂ ਦੇ ਨਕਸ਼ੇਕਦਮ ’ਤੇ ਚੱਲ ਰਹੀ ਹੈ।’’ ਉਨ੍ਹਾਂ ਕਿਹਾ, ‘‘ਕਾਂਗਰਸ ਤੇ ਭਾਜਪਾ ਆਦਿ ਦੀ ਔਰਤਾਂ ਦੇ ਸ਼ਕਤੀਕਰਨ ਪ੍ਰਤੀ ਧਾਰਨਾ ਲਗਪਗ ਇੱਕੋ ਜਿਹੀ ਹੈ ਤੇ ਇਨ੍ਹਾਂ ਦਾ ਰਵੱਈਆ ਜ਼ਿਆਦਾਤਰ ਦਿਖਾਵੇ ਵਾਲਾ ਰਿਹਾ ਹੈ।’’ -ਪੀਟੀਆਈ

ਬਸਪਾ ਵੱਲੋਂ 100 ਉਮੀਦਵਾਰਾਂ ਦੀ ਸੂਚੀ ਤਿਆਰ

ਲਖਨਊ: ਬਸਪਾ ਸੁਪਰੀਮੋ ਮਾਇਆਵਤੀ ਨੇ ਆਗਾਮੀ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਸਬੰਧੀ ਆਪਣੇ 100 ਉਮੀਦਵਾਰਾਂ ਦੀ ਸੂਚੀ ਤਿਆਰ ਕਰ ਲਈ ਹੈ। ਪਾਰਟੀ ਆਗੂਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਜਨਤਕ ਮੀਟਿੰਗਾਂ ਦੌਰਾਨ ਇਨ੍ਹਾਂ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। -ਪੀਟੀਆਈ

Leave a Reply