ਦਿੱਲੀ ’ਚ ਕ੍ਰਿਸਮਸ ਤੇ ਨਵੇਂ ਸਾਲ ਮੌਕੇ ਇਕੱਠ ਦੀ ਮਨਾਹੀ

ਨਵੀਂ ਦਿੱਲੀ: ਕਰੋਨਾ ਦੇ ਲਗਾਤਾਰ ਵਧਦੇ ਕੇਸਾਂ ਅਤੇ ਓਮੀਕਰੋਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦਿੱਲੀ ਆਫਤ ਪ੍ਰਬੰਧਨ ਅਥਾਰਟੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਦਿੱਲੀ ਵਿੱਚ ਕ੍ਰਿਸਮਸ ਤੇ ਨਵੇਂ ਸਾਲ ਦੇ ਜਸ਼ਨਾਂ ਮੌਕੇ ਕੋਈ ਇਕੱਠ ਨਾ ਹੋਵੇ, ਹਾਲਾਂਕਿ ਰੈਸਟੋਰੈਂਟਾਂ ਤੇ ਬਾਰ ਨਿਯਮਾਂ ਮੁਤਾਬਕ ਚੱਲਦੇ ਰਹਿਣਗੇ। ਇਸ ਦੌਰਾਨ ਦਿੱਲੀ ਵਿੱਚ ਓਮੀਕਰੋਨ ਦੇ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਨਵੇਂ ਰੂਪ ਦੇ ਟਾਕਰੇ ਲਈ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਭਲਕੇ ਵੀਰਵਾਰ ਨੂੰ ਸਮੀਖਿਆ ਮੀਟਿੰਗ ਕੀਤੀ ਜਾਵੇਗੀ। -ਪੀਟੀਆਈ

Leave a Reply