ਲੜਕਿਆਂ ਦੇ ਵਿਆਹ ਦੀ ਉਮਰ ਘਟਾ ਕੇ 18 ਸਾਲ ਕੀਤੀ ਜਾਵੇ: ਬਰਿੰਦਾ ਕਰਾਤ

ਨਵੀਂ ਦਿੱਲੀ: ਸੀਪੀਐੱਮ ਨੇ ਮੋਦੀ ਸਰਕਾਰ ਵੱਲੋਂ ਮਹਿਲਾਵਾਂ ਦੇ ਵਿਆਹ ਦੀ ਉਮਰ 18 ਤੋਂ 21 ਸਾਲ ਕਰਨ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਸੀਪੀਐੱਮ ਪੋਲਿਟ ਬਿਊਰੋ ਮੈਂਬਰ ਬਰਿੰਦਾ ਕਰਾਤ ਨੇ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਮਹਿਲਾਵਾਂ ਨੂੰ ਤਾਕਤਵਰ ਬਣਾਉਣ ਦੀ ਕੋਸ਼ਿਸ਼ ’ਚ ਕੋਈ ਸਹਾਇਤਾ ਨਹੀਂ ਮਿਲੇਗੀ। ਉਨ੍ਹਾਂ ਕਿਹਾ,‘‘ਜੇਕਰ ਸਰਕਾਰ ਲਿੰਗ ਬਰਾਬਰੀ ਨੂੰ ਯਕੀਨੀ ਬਣਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਲੜਕਿਆਂ ਦੇ ਵਿਆਹ ਦੀ ਉਮਰ 21 ਤੋਂ ਘਟਾ ਕੇ 18 ਸਾਲ ਕਰਨੀ ਚਾਹੀਦੀ ਹੈ। ਸਰਕਾਰ ਨੂੰ ਲੜਕੀਆਂ ਦੀ ਸਿੱਖਿਆ ਅਤੇ ਪੌਸ਼ਟਿਕ ਭੋਜਨ ਵੱਲ ਧਿਆਨ ਦੇਣਾ ਚਾਹੀਦਾ ਹੈ।’’ ਸੀਨੀਅਰ ਆਗੂ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਬਿੱਲ ਲਿਆਉਣ ਪਿੱਛੇ ਦਿੱਤੀ ਦਲੀਲ ਸਮਝ ਤੋਂ ਬਾਹਰ ਹੈ। ਉਨ੍ਹਾਂ ਮੰਗ ਕੀਤੀ ਕਿ ਬਿੱਲ ਨੂੰ ਸੰਸਦ ਦੀ ਸਟੈਂਡਿੰਗ ਕਮੇਟੀ ਹਵਾਲੇ ਕੀਤਾ ਜਾਵੇ। -ਆਈਏਐਨਐਸ

Leave a Reply