ਵਕੀਲਾਂ ਵੱਲੋਂ ਅਦਾਲਤ ਅੱਗੇ ਧਰਨਾ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 23 ਦਸੰਬਰ

ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਇਕ ਕੇਸ ਦੀ ਸੁਣਵਾਈ ਦੌਰਾਨ ਵਕੀਲ ਨਾਲ ਮਹਿਲਾ ਏਐੱਸਆਈ ਵੱਲੋਂ ਕਥਿਤ ਦੁਰਵਿਵਹਾਰ ਕੀਤੇ ਜਾਣ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਵਕੀਲਾਂ ਨੇ ਅੱਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਬੂਹੇ ਅੱਗੇ ਧਰਨਾ ਦਿੱਤਾ ਅਤੇ ਸੈਸ਼ਨ ਜੱਜ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਧਰ, ਮਹਿਲਾ ਏਐੱਸਆਈ ਨੇ ਦੋਸ਼ਾਂ ਨੂੰ ਨਿਕਾਰਿਆ ਤੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਵਕੀਲਾਂ ਨੇ ਮੰਗ ਕੀਤੀ ਕਿ ਏਐੱਸਆਈ ਖ਼ਿਲਾਫ਼ ਕੇਸ ਦਰਜ ਕਰਕੇ ਮੁਅੱਤਲ ਕੀਤਾ ਜਾਵੇ।

Leave a Reply